ਹੌਲਦਾਰ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਡਿਸਮਿਸ
ਮਾਨਸਾ, 3 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਸ਼ਾਮ ਬਠਿੰਡਾ ਪੁਲਿਸ ਵਲੋਂ 17 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਪੰਜਾਬ ਪੁਲਿਸ ਦੀ ਹੌਲਦਾਰ ਅਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਨੇ ਆਰਟੀਕਲ 311 ਤਹਿਤ ਕੀਤੀ ਹੈ। ਦੱਸ ਦਈਏ ਕਿ ਉਕਤ ਕਰਮਚਾਰਨ ਦਾ ਪੇਟੀ ਨੰ. 621 ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਹੈ ਅਤੇ ਉਹ ਇਨ੍ਹੀਂ ਦਿਨੀਂ ਪੁਲਿਸ ਲਾਈਨ ਬਠਿੰਡਾ ਵਿਖੇ ਤਾਇਨਾਤ ਸੀ।