JALANDHAR WEATHER

ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ , ਹਾਲਤ ਗੰਭੀਰ

ਕਪੂਰਥਲਾ, 3 ਅਪ੍ਰੈਲ (ਅਮਨਜੋਤ ਸਿੰਘ ਵਾਲੀਆ) - ਸੁਲਤਾਨਪੁਰ ਲੋਧੀ ਰੋਡ 'ਤੇ ਰਮਨੀਕ ਚੌਕ ਨੇੜੇ ਜਿੰਮ ਲਗਾ ਕੇ ਬਾਹਰ ਆਏ ਇਕ ਨੌਜਵਾਨ ਨੂੰ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਗੁਰਜੋਤ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਢਪਈ ਨੇ ਦੱਸਿਆ ਕਿ ਉਹ ਜਿੰਮ ਲਗਾ ਕੇ ਜਦੋਂ ਬਾਹਰ ਨਿਕਲਿਆ ਤਾਂ ਦੋ ਮੋਟਰਸਾਈਕਲਾਂ ਅਤੇ ਇਕ ਸਕੂਟਰੀ 'ਤੇ ਸਵਾਰ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਡਿਊਟੀ ਡਾਕਟਰ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਮੁਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਹੈ। ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ