JALANDHAR WEATHER

ਮਨੋਜ ਕੁਮਾਰ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮਹਾਨ ਅਦਾਕਾਰ ਅਤੇ ਫਿਲਮ ਨਿਰਮਾਤਾ ਸ੍ਰ੍ਰੀ ਮਨੋਜ ਕੁਮਾਰ ਜੀ ਦੇ ਦਿਹਾਂਤ ’ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਨੇਮਾ ਦੇ ਇਕ ਪ੍ਰਤੀਕ ਸਨ, ਜਿਨ੍ਹਾਂ ਨੂੰ ਖਾਸ ਤੌਰ ’ਤੇ ਉਨ੍ਹਾਂ ਦੇ ਦੇਸ਼ ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਸੀ, ਜੋ ਉਨ੍ਹਾਂ ਦੀਆਂ ਫਿਲਮਾਂ ਵਿਚ ਵੀ ਝਲਕਦਾ ਸੀ। ਮਨੋਜ ਜੀ ਦੇ ਕੰਮਾਂ ਨੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਜਗਾਈ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਦੁੱਖ ਦੀ ਇਸ ਘੜੀ ਵਿਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ