JALANDHAR WEATHER

ਵਕਫ਼ ਸੋਧ ਬਿੱਲ ਹਾਸ਼ੀਏ ’ਤੇ ਧਕੇਲੇ ਲੋਕਾਂ ਦੀ ਕਰੇਗਾ ਮਦਦ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਅਪ੍ਰੈਲ- ਵਕਫ਼ ਸੋਧ ਬਿੱਲ ਨੂੰ ਵੀ ਵੀਰਵਾਰ ਦੇਰ ਰਾਤ ਰਾਜ ਸਭਾ ਨੇ 12 ਘੰਟਿਆਂ ਤੋਂ ਵੱਧ ਚੱਲੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ 95 ਵੋਟਾਂ ਪਈਆਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਇਹ ਬਿੱਲ 12 ਘੰਟੇ ਦੀ ਚਰਚਾ ਤੋਂ ਬਾਅਦ ਲੋਕ ਸਭਾ ਵਿਚ ਪਾਸ ਹੋ ਗਿਆ ਸੀ। ਹੁਣ ਇਹ ਬਿੱਲ ਅੱਜ ਰਾਸ਼ਟਰਪਤੀ ਕੋਲ ਜਾਵੇਗਾ। ਉਨ੍ਹਾਂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਕਫ਼ ਸੋਧ ਬਿੱਲ ਦੇ ਪਾਸ ਹੋਣ ਨੂੰ ਇਕ ਵੱਡਾ ਸੁਧਾਰ ਦੱਸਿਆ। ਉਨ੍ਹਾਂ ਨੇ ਅੱਜ ਇਕ ਪੋਸਟ ਸਾਂਝੀ ਕਰ ਕਿਹਾ ਕਿ ਇਹ ਕਾਨੂੰਨ ਪਾਰਦਰਸ਼ਤਾ ਵਧਾਏਗਾ ਅਤੇ ਗਰੀਬ ਮੁਸਲਮਾਨਾਂ ਦੇ ਅਧਿਕਾਰਾਂ ਦੀ ਰੱਖਿਆ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਵਕਫ਼ ਜਾਇਦਾਦਾਂ ਸਾਲਾਂ ਤੋਂ ਬੇਨਿਯਮੀਆਂ ਦਾ ਸ਼ਿਕਾਰ ਰਹੀਆਂ ਹਨ, ਜਿਸ ਕਾਰਨ ਖਾਸ ਕਰਕੇ ਮੁਸਲਿਮ ਔਰਤਾਂ ਅਤੇ ਗਰੀਬਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਹ ਨਵਾਂ ਕਾਨੂੰਨ ਇਸ ਸਮੱਸਿਆ ਦਾ ਹੱਲ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ