JALANDHAR WEATHER

ਪ੍ਰਧਾਨ ਮੰਤਰੀ ਦੇ ਥਾਈਲੈਂਡ ਦੌਰੇ ਦਾ ਅੱਜ ਦੂਜਾ ਦਿਨ, ਮਿਆਂਮਾਰ ਦੇ ਫ਼ੌਜੀ ਨੇਤਾ ਨਾਲ ਕੀਤੀ ਮੁਲਾਕਾਤ

ਬੈਂਕਾਕ, 4 ਅਪ੍ਰੈਲ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਥਾਈਲੈਂਡ ਦੌਰੇ ਦਾ ਦੂਜਾ ਦਿਨ ਹੈ। ਉਹ ਬਿਮਸਟੇਕ ਦੇਸ਼ਾਂ ਦੇ 6ਵੇਂ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਉਨ੍ਹਾਂ ਦਾ ਸਵਾਗਤ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ ਨੇ ਕੀਤਾ। ਅੱਜ ਦੇ ਬਿਮਸਟੇਕ ਸੰਮੇਲਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਕਾਰ ਗੱਲਬਾਤ ਹੋ ਸਕਦੀ ਹੈ। ਦੋਵੇਂ ਨੇਤਾ ਕੱਲ੍ਹ ਰਾਤ ਬਿਮਸਟੇਕ ਡਿਨਰ ’ਤੇ ਇਕੱਠੇ ਦੇਖੇ ਗਏ ਸਨ। ਪਿਛਲੇ ਸਾਲ ਅਗਸਤ ਵਿਚ ਬੰਗਲਾਦੇਸ਼ ਵਿਚ ਹੋਏ ਤਖ਼ਤਾਪਲਟ ਤੋਂ ਬਾਅਦ ਇਹ ਪਹਿਲਾ ਮੌਕਾ ਸੀ, ਜਦੋਂ ਭਾਰਤੀ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ੀ ਸਰਕਾਰ ਦੇ ਮੁੱਖ ਸਲਾਹਕਾਰ ਨੇ ਮੁਲਾਕਾਤ ਕੀਤੀ। ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਮਿਆਂਮਾਰ ਦੇ ਫੌਜੀ ਨੇਤਾ ਜਨਰਲ ਮਿਨ ਆਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਉਨ੍ਹਾਂ ਨੇ ਮਿਆਂਮਾਰ ਵਿੱਚ ਭੂਚਾਲ ਕਾਰਨ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਮਿਆਂਮਾਰ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਸੰਬੰਧੀ ਪ੍ਰਧਾਨ ਮੰਤਰੀ ਵਲੋਂ ਟਵੀਟ ਵੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਬੈਂਕਾਕ ਵਿਚ ਬਿਮਸਟੇਕ ਸੰਮੇਲਨ ਤੋਂ ਇਲਾਵਾ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲੇਂਗ ਨਾਲ ਮੁਲਾਕਾਤ ਕੀਤੀ। ਹਾਲ ਹੀ ਵਿਚ ਆਏ ਭੁਚਾਲ ਦੇ ਮੱਦੇਨਜ਼ਰ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਇਕ ਵਾਰ ਫਿਰ ਸੰਵੇਦਨਾ ਪ੍ਰਗਟ ਕੀਤੀ। ਭਾਰਤ ਇਸ ਨਾਜ਼ੁਕ ਸਮੇਂ ਵਿਚ ਮਿਆਂਮਾਰ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਸੀਂ ਭਾਰਤ ਅਤੇ ਮਿਆਂਮਾਰ ਵਿਚਕਾਰ ਦੁਵੱਲੇ ਸੰਬੰਧਾਂ ’ਤੇ ਵੀ ਚਰਚਾ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ