ਮੁਸਲਮਾਨ ਭਾਈਚਾਰੇ ਦੇ ਵਫ਼ਦ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ

ਅੰਮ੍ਰਿਤਸਰ, 4 ਅਪ੍ਰੈਲ- ਅੱਜ ਮੁਸਲਮਾਨ ਭਾਈਚਾਰੇ ਦੀ ਧਾਰਮਿਕ ਜਥੇਬੰਦੀ ਜਮੀਅਤ ਉਲੇਮਾਏ ਹਿੰਦ ਦਾ ਇਕ ਵਫ਼ਦ ਜਨਰਲ ਸਕੱਤਰ ਮੌਲਾਨਾ ਹਕੀਮੁਦੀਨ ਕਾਸਮੀ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਅਕਾਲ ਤਖਤ ਸਕੱਤਰੇਤ ਵਿਖੇ ਪੁੱਜਾ ਹੈ। ਇਸ ਵਫ਼ਦ ਵਲੋਂ ਸਰਕਾਰ ਵਲੋਂ ਸੰਸਦ ਵਿਚ ਪਾਸ ਕੀਤੇ ਗਏ ਵਕਫ਼ ਸੋਧ ਬਿਲ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।