ਡਾਕਟਰ ਕੋਲੋਂ ਅਣਪਛਾਤਿਆਂ ਨੇ ਮੰਗੀ ਸੀ ਫਿਰੋਤੀ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾ ਲਿਆ ਐਸ.ਐਸ.ਪੀ ਨੂੰ ਸਿੱਧਾ ਫੋਨ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਐਮ.ਐਸ.ਫੁੱਲ)- ਬੀਤੇ ਕੁਝ ਦਿਨ ਪਹਿਲਾਂ ਫਤਿਹਗੜ੍ਹ ਚੂੜੀਆਂ ਦੇ ਸੰਤ ਸੇਵਕ ਹਸਪਤਾਲ ਦੇ ਮਾਲਕ ਡਾਕਟਰ ਰਾਜਬੀਰ ਸਿੰਘ ਨੂੰ ਅਣਪਛਾਤਿਆਂ ਵਲੋਂਂ ਫੋਨ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਕਾਲ ਆਈ ਸੀ ਅਤੇ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਉਪਰੰਤ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਬਿਕਰਮ ਸਿੰਘ ਮਜੀਠੀਆ ਨੇ ਵੀ ਸਵਾਲ ਚੁੱਕੇ ਸਨ ਅਤੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੌਕੇ ਕੋਈ ਵੀ ਸੁਰੱਖਿਤ ਨਹੀਂ ਹੈ। ਅੱਜ ਇਸੇ ਸੰਬੰਧ ਵਿਚ ਉਕਤ ਸੰਤ ਸੇਵਕਾ ਹਸਪਤਾਲ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਐਸ.ਐਸ.ਪੀ. ਅੰਮ੍ਰਿਤਸਰ ਨੂੰ ਮੌਕੇ ’ਤੇ ਫੋਨ ਲਗਾ ਕੇ ਉਕਤ ਡਾਕਟਰ ਰਾਜਬੀਰ ਸਿੰਘ ਅਤੇ ਉਸ ਦੇ ਪਰਿਵਾਰ ਦੀ ਤੁਰੰਤ ਸੁਰੱਖਿਆ ਵਧਾਉਣ ਦੀ ਗੱਲ ਕੀਤੀ। ਉਨ੍ਹਾਂ ਨੇ ਉਕਤ ਡਾਕਟਰ ਰਾਜਬੀਰ ਸਿੰਘ ਨੂੰ ਕਿਹਾ ਕਿ ਫਿਕਰ ਕਰਨ ਦੀ ਲੋੜ ਨਹੀਂ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹਰ ਵਕਤ ਖੜੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ ਦੋਸ਼ੀਆਂ ਦੀ ਜਲਦੀ ਭਾਲ ਕਰਨ ਲਈ ਅਤੇ ਕਾਰਵਾਈ ਕਰਨ ਲਈ ਸੰਬੰਧਿਤ ਡੀ.ਐਸ.ਪੀ. ਨੂੰ ਹਦਾਇਤ ਕੀਤੀ।