JALANDHAR WEATHER

ਗਲਤੀ ਨਾਲ ਜ਼ਹਿਰਲੀ ਦਵਾਈ ਖਾਣ ਕਾਰਨ ਲੜਕੀ ਦੀ ਮੌਤ

ਕਪੂਰਥਲਾ, 4 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਥਾਣਾ ਫਤੂਢੀਂਗਾ ਅਧੀਨ ਆਉਂਦੇ ਪਿੰਡ ਮਿਆਣੀ ਬੋਲਾ ਵਿਖੇ ਇਕ ਲੜਕੀ ਵਲੋਂ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤੂਢੀਂਗਾ ਦੇ ਏ.ਐਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਮਿਆਣੀ ਬੋਲਾ ਦੀ ਵਸਨੀਕ ਨੀਸ਼ਾ ਪੁਤਰੀ ਪੂਰਨ ਸਿੰਘ ਦੀ ਬੀਤੀ 30 ਮਾਰਚ ਨੂੰ ਸਿਹਤ ਖਰਾਬ ਹੋਣ ’ਤੇ ਉਸ ਨੇ ਗਲਤੀ ਨਾਲ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਦੀ ਸਿਹਤ ਵਿਗੜਨ ਤੇ ਪਰਿਵਾਰਕ ਮੈਂਬਰ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲੈ ਕੇ ਗਏ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਅੱਜ ਤੜਕਸਾਰ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ