ਇਲਾਹਬਾਦ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਇਲਾਹਬਾਦ, 4 ਅਪ੍ਰੈਲ- ਇਲਾਹਾਬਾਦ ਹਾਈ ਕੋਰਟ ਨੇ ਸਾਵਰਕਰ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀ ਦੇ ਮਾਮਲੇ ਵਿਚ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਪਟੀਸ਼ਨ ਦਾਇਰ ਕਰਦੇ ਹੋਏ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਉਨ੍ਹਾਂ ਨੂੰ ਸੰਮਨ ਭੇਜ ਕੇ ਜ਼ੁਰਮਾਨਾ ਲਗਾਇਆ ਗਿਆ ਸੀ। ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਉਨ੍ਹਾਂ ਕੋਲ ਸੈਸ਼ਨ ਅਦਾਲਤ ਦੇ ਸਾਹਮਣੇ ਇਕ ਸੋਧ ਪਟੀਸ਼ਨ ਦਾਇਰ ਕਰਨ ਦਾ ਵਿਕਲਪ ਹੈ, ਇਸ ਲਈ ਅਪਰਾਧਿਕ ਪ੍ਰਕਿਰਿਆ ਜ਼ਾਬਤੇ ਦੀ ਧਾਰਾ 482 ਦੇ ਤਹਿਤ ਉਨ੍ਹਾਂ ਦੀ ਮੌਜੂਦਾ ਪਟੀਸ਼ਨ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ।