JALANDHAR WEATHER

ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ 'ਤੇ ਲੱਗੇ ਸ਼ੀਸ਼ੇ 'ਤੇ ਗਲਤ ਸ਼ਬਦਾਵਲੀ ਲਿਖਣ ਵਾਲੇ 2 ਗ੍ਰਿਫਤਾਰ

ਚੰਡੀਗੜ੍ਹ, 4 ਅਪ੍ਰੈਲ-ਪੰਜਾਬ ਸਰਕਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਨਵੀਨ ਸਿੰਗਲਾ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ, ਜਲੰਧਰ ਅਤੇ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀਮਤੀ ਜਸਰੂਪ ਕੌਰ ਬਾਠ 1P5, ਪੁਲਿਸ ਕਪਤਾਨ (ਤਫਤੀਸ਼) ਅਤੇ ਸਰਵਣ ਸਿੰਘ ਬੱਲ PPS, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਪਿੰਡ ਨੰਗਲ (ਫਿਲੌਰ) ਵਿਖੇ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਉਤੇ ਲਗਾਏ ਗਏ ਸ਼ੀਸ਼ੇ ਉਪਰ ਅਪਸ਼ਬਦ ਲਿਖਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਮਿਤੀ 31.03.2025 ਨੂੰ ਪਿੰਡ ਨੰਗਲ (ਫਿਲੌਰ) ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਉਪਰ ਅਪਸ਼ਬਦ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਫਿਲੌਰ ਵਿਖੇ ਮੁਕੱਦਮਾ ਨੰ. 85 ਮਿਤੀ 31.03.2025 ਧਾਰਾ 299, 113 BNS ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਕੇ ਤਜਰਬੇਕਾਰ ਟੀਮਾਂ/ ਇੰਟੈਲੀਜੈਂਸ ਟੀਮਾਂ ਦੀ ਡਿਊਟੀ ਲਗਾ ਕੇ ਦੋਸ਼ੀਆਂ ਨੂੰ ਟਰੇਸ ਕਰਦਿਆਂ ਮਿਤੀ 03.04.2025 ਨੂੰ ਮੁੱਖ ਦੋਸ਼ੀ ਸੁਖਬੀਰ ਸਿੰਘ ਉਰਫ ਰਾਜਨ ਪੁੱਤਰ ਨਰਿੰਦਰ ਸਿੰਘ ਅਤੇ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਪ੍ਰੇਮ ਸਿੰਘ ਵਾਸੀਆਨ ਨੂਰਪੁਰ ਚੱਠਾ, ਥਾਣਾ ਸਦਰ ਨਕੋਦਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਵਾਰਦਾਤ 'ਚ ਵਰਤਿਆ ਇਕ ਮੋਟਰਸਾਈਕਲ ਅਤੇ ਚਾਰ ਫੋਨ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੇ ਵਿਦੇਸ਼ਾਂ ਵਿਚ ਬੈਠੇ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਸਨ ਅਤੇ ਅਜਿਹੀਆਂ ਵਾਰਦਾਤਾਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ। ਗ੍ਰਿਫ਼ਤਾਰ ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਉਨ੍ਹਾਂ ਨੇ ਸਮਾਜ ਵਿਚ ਅਸ਼ਾਂਤੀ ਪੈਦਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਲਈ ਹੇਠ ਲਿਖੇ ਸਥਾਨਾਂ ਉਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ