JALANDHAR WEATHER

ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਭੇਜਿਆ ਜੇਲ੍ਹ

ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ (ਗੰਨਮੈਨ) ਨੂੰ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ