ਭਟਨੂਰਾ ਕਲਾਂ ਦੀ ਵਿਦਿਆਰਥਣ ਨੇ ਅੱਠਵੀਂ ਦੀ ਪ੍ਰੀਖਿਆ 'ਚੋਂ ਕੀਤੀ ਮੈਰਿਟ ਹਾਸਿਲ

ਭੁਲੱਥ (ਕਪੂਰਥਲਾ), 4 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ ਅੱਠਵੀਂ ਕਲਾਸ ਦੀ ਪ੍ਰੀਖਿਆ ਵਿਚੋਂ ਅਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਦੀ ਹੋਣਹਾਰ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ 600 ਵਿਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਆਈ, ਜਿਸ ਨੇ 98.33% ਅੰਕ ਪ੍ਰਾਪਤ ਕੀਤੇ, ਜਿਸ ਨਾਲ ਇਸ ਵਿਦਿਆਰਥਣ ਨੇ ਆਪਣੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੰਗੀਤ ਕੁਮਾਰ ਅਤੇ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਵਿਦਿਆਰਥਣ ਨੂੰ ਉਸ ਦੇ ਉਦੇਸ਼ ਸਬੰਧੀ ਪੁੱਛਿਆ ਗਿਆ ਤਾਂ ਉਸ ਨੇ ਪਾਇਲਟ ਬਣਨ ਦੀ ਦ੍ਰਿੜ੍ਹ ਇੱਛਾ ਪ੍ਰਗਟਾਈ।