JALANDHAR WEATHER

ਨਿਪਾਲ 'ਚ ਭੂਚਾਲ ਨਾਲ ਸਹਿਮੇ ਲੋਕ

ਨਵੀਂ ਦਿੱਲੀ ,4 ਅਪ੍ਰੈਲ - ਨਿਪਾਲ ਵਿਚ ਦੇਰ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5 ਮਾਪੀ ਗਈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ। ਸਿਰਫ਼ ਨਿਪਾਲ ਹੀ ਨਹੀਂ, ਉੱਤਰੀ ਭਾਰਤ ਦੇ ਲੋਕਾਂ ਨੇ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ। ਭੂਚਾਲਾਂ ਦਾ ਕੇਂਦਰ ਕਾਠਮੰਡੂ ਤੋਂ ਲਗਭਗ 525 ਕਿਲੋਮੀਟਰ ਪੱਛਮ ਵਿਚ ਜਾਜਰਕੋਟ ਜ਼ਿਲ੍ਹੇ ਦੇ ਪਾਨਿਕ ਖੇਤਰ ਵਿਚ ਸੀ। ਭੂਚਾਲ ਦੇ ਝਟਕੇ ਪੱਛਮੀ ਨਿਪਾਲ ਦੇ ਸੁਰਖੇਤ, ਦੈਲੇਖ ਅਤੇ ਕਾਲੀਕੋਟ ਸਮੇਤ ਗੁਆਂਢੀ ਜ਼ਿਲ੍ਹਿਆਂ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਦੇ ਬਾਵਜੂਦ, ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਇਸ ਤੋਂ ਪਹਿਲਾਂ ਬੰਗਾਲ ਦੀ ਖਾੜੀ ਵਿਚ ਸ਼ਾਮ 5.50 ਵਜੇ 4.2 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ