JALANDHAR WEATHER

ਦਿੱਲੀ : ਜਾਮੀਆ ਦੇ ਵਿਦਿਆਰਥੀਆਂ ਨੇ ਵਕਫ਼ ਬਿੱਲ ਦਾ ਕੀਤਾ ਵਿਰੋਧ , ਬਿੱਲ ਦੀਆਂ ਸਾੜੀਆਂ ਕਾਪੀਆਂ

ਨਵੀਂ ਦਿੱਲੀ ,4 ਅਪ੍ਰੈਲ - ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਨੇ ਵਕਫ਼ (ਸੋਧ) ਬਿੱਲ 2025 ਦੇ ਖ਼ਿਲਾਫ਼ ਯੂਨੀਵਰਸਿਟੀ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਨੇ ਪਾਸ ਕਰ ਦਿੱਤਾ ਹੈ। ਵਕਫ਼ (ਸੋਧ) ਬਿੱਲ ਵੀਰਵਾਰ ਨੂੰ ਲੋਕ ਸਭਾ ਵਿਚ ਅਤੇ ਸ਼ੁੱਕਰਵਾਰ ਸਵੇਰੇ ਰਾਜ ਸਭਾ ਵਿਚ ਪਾਸ ਹੋ ਗਿਆ। ਇਸ ਬਿੱਲ ਦਾ ਉਦੇਸ਼ ਵਕਫ਼ ਜਾਇਦਾਦਾਂ ਦੇ ਪ੍ਰਬੰਧਨ ਵਿਚ ਸੁਧਾਰ ਕਰਨਾ, ਵਿਰਾਸਤੀ ਸਥਾਨਾਂ ਦੀ ਰੱਖਿਆ ਕਰਨਾ , ਵਕਫ਼ ਬੋਰਡਾਂ ਅਤੇ ਸਥਾਨਕ ਅਧਿਕਾਰੀਆਂ ਵਿਚਕਾਰ ਤਾਲਮੇਲ ਵਧਾਉਣਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ