ਮਾਡਰਨ ਨਾਭਾ ਪਬਲਿਕ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਕੀਤਾ ਰੌਸ਼ਨ
ਨਾਭਾ, 5 ਅਪ੍ਰੈਲ (ਕਰਮਜੀਤ ਸਿੰਘ)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਵਲੋਂ ਜਾਰੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਸ਼ਾਨਦਾਰ ਪ੍ਰਾਪਤੀਆਂ ਨਾਲ ਇਤਿਹਾਸ ਸਿਰਜਿਆ। ਸਕੂਲ ਦੀ ਵਿਦਿਆਰਥਣ ਦੀਲੀਸਾ ਚੋਪੜਾ ਅਤੇ ਹਰਸ਼ਦੀਪ ਕੌਰ ਨੇ 98.33% ਅੰਕ ਲੈ ਕੇ ਨਾਭਾ ਤਹਿਸੀਲ ਵਿਚੋਂ ਪਹਿਲਾ ਅਤੇ ਇਸੇ ਸਕੂਲ ਦੀ ਵਿਦਿਆਰਥਣ ਲਕਸਿਤਾ ਵਰਮਾ ਨੇ 98.17% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਸ. ਸੁਚੇਤ ਸਿੰਘ ਬੇਦੀ, ਉਪ ਨਿਰਦੇਸ਼ਿਕਾ ਮੈਡਮ ਸਤਿੰਦਰ ਕੌਰ ਬੇਦੀ ਅਤੇ ਪ੍ਰਿੰਸੀਪਲ ਮੈਡਮ ਸ਼ੀਰੂ ਬੇਦੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਸਕੂਲ ਦੇ ਨਿਰਦੇਸ਼ਕ ਸ. ਸੁਚੇਤ ਸਿੰਘ ਬੇਦੀ ਨੇ ਕਿਹਾ ਕਿ ਇਹ ਸਭ ਸਕੂਲ ਪ੍ਰਬੰਧਕਾਂ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।