ਅਮਿਤਾਭ ਬੱਚਨ ਸਮੇਤ ਕਈ ਨਾਮੀ ਹਸਤੀਆਂ ਮਨੋਜ ਕੁਮਾਰ ਦੇ ਅੰਤਿਮ ਸੰਸਕਾਰ 'ਚ ਹੋਈਆਂ ਸ਼ਾਮਿਲ

ਮੁੰਬਈ, 5 ਅਪ੍ਰੈਲ-ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਆਪਣੇ ਪੁੱਤਰ ਅਤੇ ਅਦਾਕਾਰ ਅਭਿਸ਼ੇਕ ਬੱਚਨ ਨਾਲ ਜੁਹੂ ਦੇ ਸ਼ਮਸ਼ਾਨਘਾਟ ਵਿਚ ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਦੌਰਾਨ ਆਪਣੇ ਪੁੱਤਰ ਅਤੇ ਅਦਾਕਾਰ ਅਰਬਾਜ਼ ਖਾਨ ਨਾਲ ਸੀਨੀਅਰ ਅਦਾਕਾਰ ਅਤੇ ਫਿਲਮ ਨਿਰਮਾਤਾ ਸਲੀਮ ਖਾਨ ਵੀ ਪੁੱਜੇ।