ਨਵੀਂ ਸੋਚ, ਨਵਾਂ ਪੰਜਾਬ ਤਹਿਤ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕੀਤੀ ਵਿਸ਼ਾਲ ਰੈਲੀ

ਸੁਲਤਾਨਪੁਰ ਲੋਧੀ, (ਕਪੂਰਥਲਾ), 5 ਅਪ੍ਰੈਲ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਨਵੀਂ ਸੋਚ, ਨਵਾਂ ਪੰਜਾਬ ਤਹਿਤ ਵਿਸ਼ਾਲ ਰੈਲੀ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਹਲਕਾ ਨਿਵਾਸੀਆਂ ਲਈ ਹਰ ਸਮੇਂ ਹਾਜ਼ਰ ਹਨ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿਚ ਬਾਖੂਬੀ ਉਠਾਉਣਗੇ। ਵਰਨਣਯੋਗ ਹੈ ਕਿ ਉਪਰੋਕਤ ਰੈਲੀ ਤੋਂ ਥੋੜੀ ਦੂਰ ’ਤੇ ਕਾਂਗਰਸ ਹਾਈਕਮਾਂਡ ਵਲੋਂ ਵੀ ਪਰਿਵਰਤਨ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂ ਪਹੁੰਚੇ ਹੋਏ ਹਨ।