ਫਿਰੋਜ਼ਪੁਰ ਪੁਲਿਸ ਵਲੋਂ ਭਾਰੀ ਮਾਤਰਾ 'ਚ ਹੈਰੋਇਨ ਤੇ ਹਥਿਆਰਾਂ ਸਣੇ 4 ਕਾਬੂ

ਫਿਰੋਜ਼ਪੁਰ, 5 ਅਪ੍ਰੈਲ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਿਲੋ 57 ਗ੍ਰਾਮ ਹੈਰੋਇਨ, ਇਕ ਪਿਸਤੌਲ 32 ਬੋਰ, 9 ਜ਼ਿੰਦਾ ਰੌਂਦ 32 ਬੋਰ, 8 ਜ਼ਿੰਦਾ ਰੌਂਦ 9 ਐਮ. ਐਮ. 2 ਖਾਲੀ ਮੈਗਜ਼ੀਨ, 2 ਕੰਪਿਊਟਰ ਕੰਡੇ, 4 ਟੱਚ ਸਕਰੀਨ ਮੋਬਾਇਲ, ਇਕ ਕੀ-ਪੈਡ ਵਾਲਾ ਮੋਬਾਇਲ ਅਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਹੈ। ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।