JALANDHAR WEATHER

ਪਿੰਡ ਵੜੈਚ ਦੇ ਮੌਜੂਦਾ ਸਰਪੰਚ ਈ. ਟੀ. ਓ. ਦੇ ਘਰ ’ਤੇ ਦੋ ਅਣਪਛਾਤੇ ਨੌਜਵਾਨਾਂ ਨੇ ਚਲਾਈ ਗੋਲੀ

ਕਾਹਨੂੰਵਾਨ, (ਗੁਰਦਾਸਪੁਰ), 5 ਅਪ੍ਰੈਲ (ਜਸਪਾਲ ਸਿੰਘ ਸੰਧੂ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਵੜੈਚ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਈ. ਟੀ. ਓ. ਦੇ ਘਰ ’ਤੇ ਅੱਜ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਗੋਲੀ ਚਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸੁਖਜੀਤ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀਆਂ ਤਸਵੀਰਾਂ ਅਨੁਸਾਰ ਦੋ ਨੌਜਵਾਨ ਘਰ ਅੰਦਰ ਦਾਖ਼ਲ ਹੋਏ। ਬਾਅਦ ਵਿਚ ਉਨ੍ਹਾਂ ਆਪਣੀ ਪਿਸਤੌਲ ਨਾਲ ਦੋ ਫਾਇਰ ਕੀਤੇ, ਜਿਨ੍ਹਾਂ ਵਿਚੋ ਇਕ ਫਾਇਰ ਡਰਾਇੰਗ ਰੂਮ ਦੀ ਕੰਧ ਵਾਲਾ ਸ਼ੀਸ਼ਾ ਤੋੜਕੇ ਅੰਦਰ ਪਏ ਸੋਫੇ ਵਿਚ ਲੱਗਿਆ। ਉਨ੍ਹਾਂ ਦੱਸਿਆ ਕਿ ਉਹ ਘਰ ਵਿਚ ਮੌਜੂਦ ਨਹੀਂ ਸਨ। ਉਨ੍ਹਾਂ ਦੱਸਿਆ ਕਿ ਉਹਨਾਂ ਦੇ ਬੱਚੇ ਵਿਦੇਸ਼ ਵਿਚ ਹਨ ਅਤੇ ਘਰ ਕੇਵਲ ਉਨ੍ਹਾਂ ਦੀ ਪਤਨੀ ਰਜਿੰਦਰ ਕੌਰ ਹੀ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਸਰਪੰਚੀ ਦੀ ਇਲੈਕਸ਼ਨ ਟਾਇਮ ਵੀ ਉਨ੍ਹਾਂ ਨੂੰ ਧਮਕੀ ਮਿਲੀ ਸੀ। ਉਹਨਾਂ ਦੱਸਿਆ ਕਿ ਇਸ ਦੀ ਸੂਚਨਾ ਉਨ੍ਹਾਂ ਕਾਹਨੂੰਵਾਨ ਥਾਣੇ ਦੀ ਪੁਲਿਸ ਨੂੰ ਦੇ ਦਿੱਤੀ ਹੈ ਜੋ ਤਫਤੀਸ਼ ਕਰ ਰਹੀ ਹੈ। ਇਸ ਮੌਕੇ ਜਥੇਦਾਰ ਪ੍ਰਸ਼ੋਤਮ ਸਿੰਘ, ਹਰਜਿੰਦਰ ਸਿੰਘ, ਸਵਰਨਜੀਤ ਸਿੰਘ ਅਤੇ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ