‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪਲਾਈ ਚੇਨ ਤੋੜਨ ਲਈ ਤਸਕਰਾਂ ਵਿਰੁੱਧ ਸਖ਼ਤੀ ਲਗਾਤਾਰ ਜਾਰੀ- ਮੰਤਰੀ ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ, (ਸੰਗਰੂਰ), 5 ਅਪ੍ਰੈਲ (ਜਸਵੀਰ ਸਿੰਘ ਔਜਲਾ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਲਈ ਕੋਈ ਥਾਂ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਸ਼ਾ ਤਸਕਰਾਂ ਨੂੰ ਸੂਬੇ ਵਿਚੋਂ ਖਤਮ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ।