ਮੌਸਮ ਵਿਭਾਗ ਨੇ ਦਿੱਲੀ ਅਤੇ ਹੋਰ ਰਾਜਾਂ ਵਿਚ ਗਰਮੀ ਦੀ ਦਿੱਤੀ ਚਿਤਾਵਨੀ

ਨਵੀਂ ਦਿੱਲੀ, 5 ਅਪ੍ਰੈਲ - ਦਿੱਲੀ ਆਉਣ ਵਾਲੇ ਹਫ਼ਤੇ ਗਰਮੀ ਦੀ ਲਹਿਰ ਦੇ ਹਾਲਾਤ ਲਈ ਤਿਆਰ ਹੈ । ਭਾਰਤ ਮੌਸਮ ਵਿਭਾਗ (ਆਈ.ਐਮ.ਡੀ.) ਨੇ 7 ਅਤੇ 8 ਅਪ੍ਰੈਲ ਨੂੰ ਤਾਪਮਾਨ ਵਿਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚਣ ਦੀ ਉਮੀਦ ਹੈ। ਦਿੱਲੀ ਦੇ ਨਾਲ-ਨਾਲ, ਮੌਸਮ ਵਿਭਾਗ ਨੇ ਆਉਣ ਵਾਲੇ ਹਫ਼ਤੇ ਲਈ ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਉੱਤਰੀ ਭਾਰਤੀ ਰਾਜਾਂ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।