ਰਾਜਪਾਲ ਪੰਜਾਬ ਵਲੋਂ ਚੌਥੇ ਦਿਨ ਦੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਸ਼ੁਰੂ

ਚੇਤਨਪੁਰਾ (ਅੰਮ੍ਰਿਤਸਰ), 6 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ) - ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਚੌਥੇ ਦਿਨ ਦੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਅੱਜ ਮੱਝੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲ ਤੋਂ ਆਰੰਭ ਹੋ ਗਈ । ਰਾਜਪਾਲ ਪੰਜਾਬ ਵਲੋਂ ਇਸ ਯਾਤਰਾ ਦਾ ਆਰੰਭ ਹਵਾ ਵਿਚ ਗੁਬਾਰੇ ਛੱਡ ਕੇ ਕੀਤਾ ਗਿਆ । ਇਹ ਯਾਤਰਾ ਵਿਚ ਇਲਾਕੇ ਦੇ ਵੱਖ - ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਪੰਚਾਇਤਾਂ ਦੇ ਨੁਮਾਇੰਦੇ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਸ਼ਿਵਦੁਲਾਰ ਸਿੰਘ ਢਿੱਲੋਂ ਸਕੱਤਰ ਭਾਰਤੀ ਰੈਡ ਕਰਾਸ ਸੋਸਾਇਟੀ ਪੰਜਾਬ, ਡੀ.ਆਈ.ਜੀ. ਪੁਲਿਸ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਵੱਡੀ ਗਿਣਤੀ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ ।