JALANDHAR WEATHER

ਯੂਨੀਅਨਾਂ 'ਤੇ ਹੋਏ ਲਾਠੀਚਾਰਜ ਨੂੰ ਲੈਕੇ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਦੇ ਘਰ ਦਾ ਘਿਰਾਓ

 ਮੌੜ ਮੰਡੀ (ਬਠਿੰਡਾ), 6 ਅਪ੍ਰੈਲ (ਗੁਰਜੀਤ ਸਿੰਘ ਕਮਾਲੂ) - ਚਾਉਕੇ ਆਦਰਸ਼ ਸਕੂਲ ਦੀ ਮਨੇਜਮੈਂਟ ਖ਼ਿਲਾਫ਼ ਧਰਨਾ ਲਗਾ ਰਹੇ ਅਧਿਆਪਕਾਂ ਅਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਯੂਨੀਅਨਾਂ, ਡੀ.ਟੀ.ਐਫ. ਯੂਨੀਅਨ, ਮਜ਼ਦੂਰ ਮੁਕਤੀ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਇਸ ਜਬਰ ਦਾ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ। ਜਦ ਤੱਕ ਇਸ ਮਸਲੇ ਦਾ ਹੱਲ ਅਤੇ ਦਰਜ ਹੋਏ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ