ਅਸਲੇ ਅਤੇ ਲੱਖਾਂ ਰੁਪਏ ਦੀ ਜਾਅਲੀ ਕਰੰਸੀ ਸਮੇਤ ਇਕ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ) 6 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ 2 ਪਿਸਤੌਲਾਂ, ਮੈਗਜ਼ੀਨ, 2 ਲੱਖ, 15 ਹਜ਼ਾਰ 500 ਰੁਪਏ ਦੀ ਜਾਅਲੀ ਕਰੰਸੀ ਅਤੇ ਇਕ ਮੋਬਾਇਲ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਹ ਕਾਰਵਾਈ ਇੰਚਾਰਜ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ।ਉਕਤ ਨੌਜਵਾਨ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।