ਪੱਲੇਦਾਰ ਮਜ਼ਦੂਰਾਂ ਦੀਆਂ ਸੁਵਿਧਾਵਾਂ ਲਈ ਇਕ ਸਾਲ ਦੇ ਅੰਦਰ 27.50 ਲੱਖ ਰੁਪਏ ਕੀਤੇ ਜਾਰੀ- ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ , 6 ਅਪ੍ਰੈਲ (ਜਸਵੀਰ ਸਿੰਘ ਔਜਲਾ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦ ਪੱਲੇਦਾਰ ਯੂਨੀਅਨ ਦਿੜ੍ਹਬਾ ਵਲੋਂ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀਆਂ ਜ਼ਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰਾਂ ਦੀਆਂ ਸੁਵਿਧਾਵਾਂ ਵਿਚ ਵਾਧਾ ਕਰਨ ਲਈ ਪਿਛਲੇ ਇਕ ਸਾਲ ਦੇ ਅੰਦਰ ਅੰਦਰ 27.50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ।