ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਦਿੱਤਾ ਆਸ਼ੀਰਵਾਦ

ਓਠੀਆਂ (ਅੰਮ੍ਰਿਤਸਰ) , 6 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਖ਼ਾਲਸਾ ਸਾਜਨਾ ਦਿਵਸ 'ਤੇ ਇਲਾਕੇ ਦੀਆਂ ਸੰਗਤਾਂ ਸਹਿਯੋਗ ਨਾਲ ਪਿੰਡ ਜੱਜੇ ਮਾਲਾਕੀੜੀ ਚੋਗਾਵਾਂ ਅਜਨਾਲਾ ਰੋਡ 'ਤੇ ਭਾਈ ਜੈਤਾ ਜੀ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿਚ ਗ਼ਰੀਬ ਪਰਿਵਾਰ ਦੀਆਂ ਚਾਰ ਲੜਕੀਆਂ ਦਾ ਵਿਆਹ ਕੀਤਾ ਗਿਆ । ਇਸ ਮੌਕੇ 'ਤੇ ਉਨ੍ਹਾਂ ਨੂੰ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪੰਥ ਅਕਾਲੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਦਲਬੀਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਤੇ ਜਥੇਦਾਰ ਲਵਪ੍ਰੀਤ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਸਮਾਗਮ ਵਿਚ ਪਹੁੰਚ ਕੇ ਗਰੀਬ ਪਰਿਵਾਰ ਦੀਆਂ ਲੜਕੀਆਂ ਨੂੰ ਅਸ਼ੀਰਵਾਦ ਦਿੱਤਾ।