ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਇਫਕੋ ਦੇ ਗੋਲਡਨ ਜੁਬਲੀ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਰਤ , 6 ਅਪ੍ਰੈਲ - ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿਚ ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਦੀ ਕਲੋਲ ਸ਼ਾਖਾ ਦੇ ਗੋਲਡਨ ਜੁਬਲੀ ਸਮਾਰੋਹ ਵਿਚ ਸ਼ਿਰਕਤ ਕੀਤੀ ਅਤੇ ਬੀਜ ਅਨੁਸੰਧਾਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਸਮੇਤ ਕਈ ਪਤਵੰਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਫਕੋ ਦੀ ਸ਼ਾਨਦਾਰ ਯਾਤਰਾ ਦੇ 50 ਸਾਲ ਦਰਸਾਉਂਦੇ ਹਨ ਕਿ ਜਦੋਂ ਸਹਿਕਾਰੀ ਅਤੇ ਕਾਰਪੋਰੇਟ ਮੁੱਲ ਇਕੱਠੇ ਕੰਮ ਕਰਦੇ ਹਨ ਤਾਂ ਕਿੰਨੇ ਸ਼ਾਨਦਾਰ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਇਫਕੋ ਨੇ ਖੋਜ ਅਤੇ ਵਿਕਾਸ, ਮਾਰਕੀਟਿੰਗ, ਬ੍ਰਾਂਡਿੰਗ ਅਤੇ ਹਰ ਘਰ ਤੱਕ ਪਹੁੰਚਣ ਨਾਲ ਸਬੰਧਤ ਸਾਰੇ ਪਹਿਲੂਆਂ ਨੂੰ ਕੁਸ਼ਲਤਾ ਨਾਲ ਸੰਭਾਲਿਆ ਹੈ।