JALANDHAR WEATHER

ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ

ਮੋਗਾ, 7 ਅਪ੍ਰੈਲ- ਪਿੰਡ ਬੋਡੇ ਨੇੜੇ ਇਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ, ਜਿਥੇ ਕਿ ਇਕ ਕਾਰ ਖੇਤਾਂ ਵਿਚ ਡਿੱਗੀ ਪਈ ਸੀ, ਜਿਸ ਵਿਚ ਤਿੰਨ ਨੌਜਵਾਨ ਮਿ੍ਰਤਕ ਪਏ ਸਨ।ਰਾਹਗੀਰਾਂ ਦੇ ਅਨੁਸਾਰ, ਇਹ ਹਾਦਸਾ ਸਵੇਰੇ 2 ਵਜੇ ਦੇ ਕਰੀਬ ਵਾਪਰਿਆ ਜਾਪਦਾ ਹੈ, ਜਦੋਂ ਕਾਰ ਡਿਵਾਇਡਰ ਨਾਲ ਟਕਰਾ ਗਈ ਤੇ ਸੰਤੁਲਨ ਗੁਆ ​​ਬੈਠੀ ਅਤੇ ਖੇਤਾਂ ਵਿਚ ਡਿੱਗ ਗਈ। ਹਾਦਸਾਗ੍ਰਸਤ ਕਾਰ ਵਿਚ ਸਵਾਰ ਨੌਜਵਾਨਾਂ ਦੀ ਉਮਰ ਲਗਭਗ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਸਾਰੀਆਂ ਮਿ੍ਤਕ ਦੇਹਾਂ ਨੂੰ ਤੁਰੰਤ ਮੋਗਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮਿ੍ਤਕਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਣੀਆਂ ਤਕਰੀਬਨ 29 ਸਾਲ, ਪਰਮਿੰਦਰ ਕੁਮਾਰ ਪੁੱਤਰ ਰਾਧੇ ਕ੍ਰਿਸ਼ਨ ਵਾਸੀ ਰਣੀਆਂ ਤਕਰੀਬਨ 35 ਸਾਲ ਅਤੇ ਗੁਰਮੇਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਬਿਲਾਸਪੁਰ ਵਜੋਂ ਹੋਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ