ਪੁਲਿਸ ਵਲੋਂ ਆਈਸ ਡਰੱਗ ਤੇ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, (ਅੰਮ੍ਰਿਤਸਰ), 7 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਿਲ ਹੋਈ, ਜਦੋਂ ਗਸ਼ਤ ਦੌਰਾਨ 900 ਗ੍ਰਾਮ ਆਈਸ ਡਰੱਗ ਤੇ 2 ਕਿਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦੋਸ਼ੀ ਤਮਨਦੀਪ ਸਿੰਘ ਵਾਸੀ ਕੱਕੜ ਨੂੰ ਗ੍ਰਿਫ਼ਤਾਰ ਕਰਕੇ 21-ਸੀ/ 61-85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ।