ਪਿੰਡ ਗੋਸਲਾਂ ’ਚ ਇੰਸਪੈਕਟਰ ਦੇ ਘਰ ’ਤੇ ਚੱਲੀਆਂ ਗੋਲੀਆਂ

ਨਵਾਂਸ਼ਹਿਰ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਪਿੰਡ ਗੋਸਲਾਂ ਵਿਖੇ ਬੀਤੀ ਰਾਤ ਸਬ ਇੰਸਪੈਕਟਰ ਦਰਸ਼ਨ ਸਿੰਘ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਵਲੋਂ ਪਹਿਲਾਂ ਉਨ੍ਹਾਂ ਦੇ ਗੇਟ ’ਤੇ ਗੋਲੀਆਂ ਚਲਾਈਆਂ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਸਾਹਮਣੇ ਖਾਲੀ ਥਾਂ ’ਤੇ ਹਵਾਈ ਫਾਇਰ ਕੀਤੇ। ਫਾਇਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀਆਂ ਤਸਵੀਰਾਂ ਸੀ. ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ। ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।