ਸਾਰੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ- ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ , (ਸੰਗਰੂਰ), 7 ਅਪ੍ਰੈਲ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ਼ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈਂਮੀਨੈਂਸ ਦਿੜ੍ਹਬਾ ਵਿਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।