ਵਿਸਾਖੀ ਮਨਾਉਣ ਲਈ 10 ਨੂੰ ਅਟਾਰੀ ਵਾਹਘਾ-ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ
ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਸਮੇਤ ਪਾਕਿਸਤਾਨ ਦੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਸ਼੍ਰੋਮਣੀ ਕਮੇਟੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਪਿਛਲੇ ਸਾਲ ਬਹੁਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਵੀਜੇ ਕੱਟੇ ਗਏ ਸਨ ਪਰ ਇਸ ਵਾਰ ਪਾਕਿਸਤਾਨ ਸਾਰੇ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਨੂੰ ਹੀ ਵਿਜੇ ਜਾਰੀ ਕਰ ਦਿੱਤੇ ਗਏ ਹਨ. ਉਹਨਾਂ ਦੱਸਿਆ ਕਿ ਇਹ ਜੱਥਾ 10 ਅਪ੍ਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ. ਇਸੇ ਦੌਰਾਨ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਪ੍ਰਬੰਧਕ ਰੋਬਨ ਸਿੰਘ ਗਿੱਲ ਨੇ ਦੱਸਿਆ ਕਿ ਉਹਨਾਂ ਵੱਲੋਂ ਜਿੰਨੇ ਸ਼ਰਧਾਲੂਆਂ ਦੇ ਵੀਜੇ ਅਪਲਾਈ ਕੀਤੇ ਗਏ ਸਨ ਉਹਨਾਂ ਸਾਰਿਆਂ ਨੂੰ ਹੀ ਪਾਕਿਸਤਾਨੀ ਦੂਤਾਵਾਸ ਅਧਿਕਾਰੀਆਂ ਵੱਲੋਂ ਵਿਜੇ ਜਾਰੀ ਕਰ ਦਿੱਤੇ ਗਏ ਹਨ.