JALANDHAR WEATHER

ਆਰ.ਟੀ.ਓ. ਦਫ਼ਤਰ 'ਚ ਵਿਜੀਲੈਂਸ ਦੀ ਛਾਪੇਮਾਰੀ, ਰਿਕਾਰਡ ਦੀ ਤਲਾਸ਼ੀ ਜਾਰੀ

ਜਲੰਧਰ, 7 ਅਪ੍ਰੈਲ-ਵਿਜੀਲੈਂਸ ਟੀਮ ਨੇ ਜਲੰਧਰ ਦੇ ਆਰ.ਟੀ.ਓ. ਦਫ਼ਤਰ ਵਿਚ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਵਲੋਂ ਦਫ਼ਤਰ ਵਿਚ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਦਫ਼ਤਰ ਦੇ ਸਟਾਫ਼ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਵਿਜੀਲੈਂਸ ਵਲੋਂ ਮਾਰੇ ਗਏ ਛਾਪੇ ਕਾਰਨ ਆਰ.ਟੀ.ਓ. ਦਫ਼ਤਰ ਦੇ ਕਰਮਚਾਰੀਆਂ ਵਿਚ ਹੜਕੰਪ ਮਚ ਗਿਆ। ਦਫ਼ਤਰ ਦੇ ਕਮਰੇ ਨੂੰ ਤਾਲਾ ਲਗਾ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਵਲੋਂ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕਮਰੇ ਦੇ ਬਾਹਰ ਇਕ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ ਕਿਸੇ ਨੂੰ ਵੀ ਦਫ਼ਤਰ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਨੇ ਪੰਜਾਬ ਭਰ ਦੇ ਆਰ.ਟੀ.ਓ. ਦਫਤਰਾਂ ਵਿਚ ਛਾਪੇਮਾਰੀ ਕੀਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ