JALANDHAR WEATHER

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦੀ ਸ਼ੁਰੂਆਤ

 ਲੌਂਗੋਵਾਲ, 7 ਅਪ੍ਰੈਲ - (ਵਿਨੋਦ ਸ਼ਰਮਾ, ਸ਼. ਖੰਨਾ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਦੇ ਤਹਿਤ ਸਕੂਲਾਂ ਵਿਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਜਗਰਾਜ ਸਿੰਘ ਸਰਪੰਚ ਮੰਡੇਰ ਕਲਾਂ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ