ਕੈਬਨਿਟ ਮੰਤਰੀ ਦੇ ਵਿਰੋਧ 'ਚ ਆਏ ਕਿਸਾਨਾਂ ਨੂੰ ਪੁਲਿਸ ਨੇ ਚੁੱਕਿਆ

ਲੌਂਗੋਵਾਲ, 7 ਅਪ੍ਰੈਲ (ਵਿਨੋਦ, ਸ਼. ਖੰਨਾ)-ਅੱਜ ਲੌਂਗੋਵਾਲ ਵਿਖੇ ਪਟਵਾਰਖਾਨੇ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਵਾਲ-ਜਵਾਬ ਕਰਨ ਦੇ ਮਕਸਦ ਨਾਲ ਇਕੱਠੇ ਹੋਏ 50 ਦੇ ਕਰੀਬ ਕਿਸਾਨਾਂ ਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਅਣਦੱਸੀ ਥਾਂ ਉਤੇ ਲੈ ਗਈ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਆਮਦ ਸਬੰਧੀ ਜਦੋਂ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਵਰਕਰਾਂ ਨੂੰ ਭਿਣਕ ਪਈ ਤਾਂ ਵੱਡੀ ਗਿਣਤੀ ਵਿਚ ਕਿਸਾਨ ਟ੍ਰੀਟਮੈਂਟ ਪਲਾਂਟ ਦੇ ਨਜ਼ਦੀਕ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਆਰੰਭ ਕਰ ਦਿੱਤੀ।