JALANDHAR WEATHER

ਸਿੱਖਿਆ ਕ੍ਰਾਂਤੀ ਤਹਿਤ ਤਰਨਤਾਰਨ ਜ਼ਿਲ੍ਹੇ ਅੰਦਰ ਵਿਧਾਇਕਾਂ ਵਲੋਂ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ

ਤਰਨਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ। ਸੋਮਵਾਰ ਨੂੰ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ, ਤਰਨਤਾਰਨ ਅਤੇ ਖੇਮਕਰਨ ਅੰਦਰ ਸਕੂਲਾਂ ਵਿਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਕੀਤਾ ਗਿਆ। ਹਲਕਾ ਖਡੂਰ ਸਾਹਿਬ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਵੇਈਂਪੂਈਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂਪੂਈਂ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ ਕੰਨਿਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਕੰਨਿਆ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਖੂਬਸੂਰਤ ਕਮਰਿਆਂ, ਵੱਖ-ਵੱਖ ਸ਼ਾਨਦਾਰ ਲੈਬਾਂ ਅਤੇ ਹੋਰ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜਿਥੇ ਉਨ੍ਹਾਂ ਸਾਰੇ ਹੀ ਸਕੂਲ ਮੁਖੀਆਂ ਅਤੇ ਸਟਾਫ਼ ਦੀ ਤਾਰੀਫ਼ ਕੀਤੀ, ਉਥੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਚ ਕੀਤੇ ਜਾ ਰਹੇ ਸੁਧਾਰਾਂ ਦਾ ਵੀ ਧੰਨਵਾਦ ਕੀਤਾ। ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਏ.ਸੀ. ਅਤੇ ਵਾਟਰ ਕੂਲਰ ਦੀ ਸਹੂਲਤ ਮੁਹੱਈਆ ਕਰਵਾਏਗੀ। ਹਲਕਾ ਤਰਨਤਾਰਨ ਵਿਚ ਹਲਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਝਬਾਲ (ਲੜਕੀਆਂ), ਸਰਕਾਰੀ ਮਿਡਲ ਸਕੂਲ ਬਘਿਆੜੀ, ਸਰਕਾਰੀ ਹਾਈ ਸਕੂਲ ਝਬਾਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਡਾ. ਸੋਹਲ ਨੇ ਕਿਹਾ ਕਿ ਸਰਕਾਰ ਵਲੋਂ ਪੂਰਾ ਧਿਆਨ ਸਰਕਾਰੀ ਸਕੂਲਾਂ ਦੀ ਤਰੱਕੀ ਵੱਲ ਕੇਂਦਰਿਤ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਰ੍ਹਾਂ ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੁਰ ਸਿੰਘ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਸੁਰ ਸਿੰਘ (ਲੜਕੀਆਂ), ਸਰਕਾਰੀ ਐਲੀਮੈਂਟਰੀ ਸਕੂਲ ਅਮਰਕੋਟ ਅਤੇ ਸਰਕਾਰੀ ਹਾਈ ਸਕੂਲ ਅਮਰਕੋਟ ਵਿਖੇ ਨਵੇਂ ਬਣੇ ਕਮਰਿਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸਕੂਲ ਅਧਿਆਪਕਾਂ ਵਲੋਂ ਸਕੂਲਾਂ ਦੀ ਬਦਲੀ ਨੁਹਾਰ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਸਰਕਾਰ ਵਲੋਂ ਭਵਿੱਖ ਵਿਚ ਹੋਰ ਵੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਸਿਲਸਿਲਾ ਆਰੰਭਿਆ ਹੈ ਜੋ ਸ਼ਲਾਘਾਯੋਗ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਮਿਲੇਗੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਰਿੰਦਰ ਕੁਮਾਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ