ਮਾਰਕੀਟ ਕਮੇਟੀ ਭੁਲੱਥ ਦੇ ਨਿਯੁਕਤ ਕੀਤੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਨੇ ਸੰਭਾਲਿਆ ਅਹੁਦਾ

ਭੁਲੱਥ (ਕਪੂਰਥਲਾ), 7 ਅਪ੍ਰੈਲ (ਮਨਜੀਤ ਸਿੰਘ ਰਤਨ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਭੁਲੱਥ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਨੂੰ ਅੱਜ ਚੇਅਰਮੈਨ ਦੀ ਕੁਰਸੀ 'ਤੇ ਬਿਠਾਇਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਨਵ-ਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਇਹ ਸਨਮਾਨ ਕਿਸਮਤ ਨਾਲ ਮਿਲਦੇ ਹਨ, ਤੁਸੀਂ ਸਾਰਿਆਂ ਨੇ ਪਾਰਟੀ ਵਿਚ ਸੰਘਰਸ਼ ਕੀਤਾ ਅਤੇ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਗਏ। ਇਸੇ ਲਈ ਪਾਰਟੀ ਨੇ ਰੈਂਪੀ ਦੇ ਕੰਮਾਂ ਨੂੰ ਦੇਖਦੇ ਹੋਏ ਚੇਅਰਮੈਨ ਬਣਾਇਆ ਹੈ।