JALANDHAR WEATHER

ਜਲੰਧਰ 'ਚ ਭਾਜਪਾ ਆਗੂ ਕਾਲੀਆ ਦੇ ਘਰ 'ਚ ਜ਼ਬਰਦਸਤ ਧਮਾਕਾ

ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇਰ ਰਾਤ ਇਕ ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ 'ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਨੋਰੰਜਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਵਿਹੜੇ 'ਚ ਘੁੰਮ ਰਹੇ ਸਨ। ਜਦੋਂ ਉਹ ਆਪਣੇ ਕਮਰੇ 'ਚ ਸੌਣ ਗਏ ਤਾਂ ਕੁਝ ਹੀ ਦੇਰ ਬਾਅਦ ਜ਼ਬਰਦਸਤ ਧਮਕਾ ਹੋਇਆ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਮੁਲਾਜ਼ਮ ਸਹਿਮ ਗਏ। ਸ੍ਰੀ ਕਾਲੀਆ ਨੇ ਦੱਸਿਆ ਕਿ ਧਮਾਕਾ ਐਨਾ ਜ਼ਬਰਦਸਤ ਸੀ ਕਿ ਇਸ ਨਾਲ ਵਿਹੜੇ 'ਚ ਲੱਗੇ ਪੱਥਰ 'ਚ ਟੋਇਆ ਪੈ ਗਿਆ ਅਤੇ ਮੋਟਰਸਾਈਕਲ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋਇਆ ਤੇ ਦਰਵਾਜ਼ਿਆਂ ਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ