ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਵਾਲੇ ਜਲਦ ਕੀਤੇ ਜਾਣਗੇ ਕਾਬੂ- ਅਮਨ ਅਰੋੜਾ

ਚੰਡੀਗੜ੍ਹ, 8 ਅਪ੍ਰੈਲ- ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਬਾਰੇ ਬੋਲਦੇ ਹੋਏ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੇਰ ਰਾਤ ਸ੍ਰੀ ਮਨੋਰੰਜਨ ਕਾਲੀਆ ਜੀ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਨ੍ਹਾਂ ਦਾ ਫ਼ੋਨ ਤੇ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫੀਆ ਤੇ ਗੈਂਗਸਟਰਾਂ ਦੇ ਖਿਲਾਫ਼ ਨਿੱਤ-ਦਿਨ ਹੁੰਦੀ ਸਖ਼ਤ ਕਾਰਵਾਈ ਕਾਰਨ ਉਨ੍ਹਾਂ ਦੀ ਘਬਰਾਹਟ ਦੀ ਨਿਸ਼ਾਨੀ ਹਨ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ।