JALANDHAR WEATHER

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਹਰੀਕੇ ਹੈੱਡ ਵਰਕਸ ’ਤੇ ਪਾਣੀ ਦਾ ਲਿਆ ਜਾਇਜ਼ਾ

ਹਰੀਕੇ ਪੱਤਣ, (ਤਰਨਤਾਰਨ), 8 ਅਪ੍ਰੈਲ (ਸੰਜੀਵ ਕੁੰਦਰਾ)- ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਪਾਣੀਆਂ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਪੁੱਜੇ। ਹਰੀਕੇ ਪੱਤਣ ਪੁੱਜਣ ’ਤੇ ਹਲਕਾ ਗੁਰੂਹਰਸਹਾਏ ਦੇ ਸੀਨੀਅਰ ਭਾਜਪਾ ਆਗੂ ਅਨੁਮੀਤ ਸਿੰਘ ਰਾਣਾ ਸੋਢੀ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਰਾਜਸਥਾਨ ਫੀਡਰ ਨਹਿਰ ਦਾ ਜਾਇਜ਼ਾ ਲਿਆ। ਇਸ ਮੌਕੇ ਜਲ ਸਰੋਤ ਵਿਭਾਗ ਪੰਜਾਬ ਦੇ ਚੀਫ਼ ਇੰਜੀਨੀਅਰ ਸ਼ੇਰ ਸਿੰਘ ਹਰੀਕੇ ਹੈੱਡ ਵਰਕਸ ਤੋਂ ਫਿਰੋਜ਼ਪੁਰ ਫੀਡਰ ਨਹਿਰ ਨੂੰ ਛੱਡੇ ਜਾਂਦੇ ਪਾਣੀ ਬਾਰੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਣੂ ਕਰਵਾਇਆ। ਇਸ ਮੌਕੇ ਰਾਜਸਥਾਨ ਸਰਕਾਰ ਦੇ ਸਿੰਚਾਈ ਵਿਭਾਗ ਮੰਤਰੀ ਸੁਰੇਸ਼ ਸਿੰਘ ਰਾਵਤ ਨੇ ‘ਅਜੀਤ ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਅੱਜ ਹਰੀਕੇ ਹੈੱਡ ਵਰਕਸ ਦਾ ਦੌਰਾ ਰਾਜਸਥਾਨ ਦੀ ਪਾਣੀ ਦੀ ਸਮੱਸਿਆਂ ਅਤੇ ਕਿਸਾਨਾਂ ਦੀ ਸਿੰਚਾਈ ਨੂੰ ਲੈ ਕੇ ਪਾਣੀ ਦੀ ਆਉਂਦੀ ਮੁਸ਼ਕਿਲਾਂ ਨੂੰ ਲੈ ਕੇ ਹੈ ਕਿ ਕਿਸ ਤਰ੍ਹਾਂ ਸਿੰਚਾਈ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ । ਉਨ੍ਹਾਂ ਸਤਲੁਜ ਦਰਿਆ ਦੇ ਦੂਸ਼ਿਤ ਪਾਣੀ ਬਾਰੇ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਦੀਆਂ ਫੈਕਟਰੀਆਂ ਦਾ ਰਸਾਇਣਕ ਪਾਣੀ ਹਰੀਕੇ ਹੈੱਡ ਵਰਕਸ ਤੋਂ ਰਾਜਸਥਾਨ ਫੀਡਰ ਨਹਿਰ ਵਿਚ ਪੈਦਾਂ ਹੈ ਤੇ ਰਾਜਸਥਾਨ ਦੇ ਲੋਕ ਇਹ ਪਾਣੀ ਸਿੰਚਾਈ ਦੇ ਨਾਲ ਨਾਲ ਪੀਣ ਲਈ ਵੀ ਵਰਤਦੇ ਹਨ, ਜਿਸ ਕਾਰਨ ਰਾਜਸਥਾਨ ਦੇ ਲੋਕਾਂ ਲਈ ਦੂਸ਼ਿਤ ਪਾਣੀ ਬਹੁਤ ਵੱਡੀ ਸਮੱਸਿਆਂ ਹੈ ਤੇ ਇਸ ਦੇ ਹੱਲ ਲਈ ਰਾਜਸਥਾਨ ਸਰਕਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲਿਖਿਆ ਹੈ ਕਿ ਇਸ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਦੇ ਹੱਲ ਲਈ ਰਾਜਸਥਾਨ ਸਰਕਾਰ ਪੰਜਾਬ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ