ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ,ਪਰਿਵਾਰ ਲਗਾ ਰਿਹੈ ਕਤਲ ਦਾ ਦੋਸ਼

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 8 ਅਪ੍ਰੈਲ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਰਕ ਅਧੀਨ ਪੈਂਦੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਪਿੰਡ ਰੜੇਵਾਲੀ ਦੇ ਨੌਜਵਾਨ ਮਲਕੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਬੀਤੀ ਰਾਤ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਨੌਜਵਾਨ ਪਿੰਡ ਝੰਗੀ ਅੱਡੇ ਤੇ ਡੀ.ਜੇ. ਦਾ ਕੰਮ ਕਰਦਾ ਸੀ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਰਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਦੇ ਹੀ ਕੁਝ ਲੋਕਾਂ ਉੱਪਰ ਕਤਲ ਦੇ ਇਲਜ਼ਾਮ ਲਾਏ ਜਾ ਰਹੇ ਹਨ। ਓਧਰ ਮੌਕੇ ’ਤੇ ਪੁੱਜੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਮਿ੍ਰਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ ਦੌਰਾਨ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਬਣਦੀਆਂ ਸਖ਼ਤ ਧਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।