JALANDHAR WEATHER

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਦੇ ਮਾਮਲੇ ਵਿਚ 2 ਸ਼ੱਕੀ ਗ੍ਰਿਫ਼ਤਾਰ- ਸੂਤਰ

ਜਲੰਧਰ, 8 ਅਪ੍ਰੈਲ- ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਦੇ ਸੰਬੰਧ ਵਿਚ ਪੁਲਿਸ ਹਰਕਤ ਵਿਚ ਆ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਗੜਾ ਅਤੇ ਭਾਰਗਵ ਕੈਂਪ ਇਲਾਕੇ ਦੇ ਵਸਨੀਕ ਹਨ। ਹਾਲਾਂਕਿ, ਇਸ ਮਾਮਲੇ ਬਾਰੇ ਪੁਲਿਸ ਵਲੋਂ ਕੋਈ ਅਧਿਕਾਰਤ ਬਿਆਨ ਸਾਂਝਾ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀ.ਸੀ.ਟੀ.ਵੀ. ਫੁਟੇਜ ਤੋਂ ਬਾਅਦ ਪੁਲਿਸ ਨੂੰ ਕੁਝ ਸਬੂਤ ਮਿਲੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ 2 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਦੱਸ ਦੇਈਏ ਕਿ ਇਸ ਘਟਨਾ ਸੰਬੰਧੀ ਕੁਝ ਸਮਾਂ ਪਹਿਲਾਂ ‘ਆਪ’ ਪਾਰਟੀ ਦੇ ਪੰਜਾਬ ਮੁਖੀ ਅਮਨ ਅਰੋੜਾ ਦਾ ਇਕ ਬਿਆਨ ਸਾਹਮਣੇ ਆਇਆ ਸੀ, ਜਿਸ ਵਿਚ ਉਨ੍ਹਾਂ ਨੇ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਬਾਰੇ ਕਿਹਾ ਸੀ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਪ੍ਰਾਪਤ ਹੋਰ ਫੁਟੇਜ ਵਿਚ, ਈ-ਰਿਕਸ਼ਾ ਚਾਲਕ ਨੂੰ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਪੁਲਿਸ ਸਟੇਸ਼ਨ-3 ਵੱਲ ਜਾਂਦੇ ਹੋਏ ਦੇਖਿਆ ਗਿਆ ਸੀ। ਜਿਥੇ ਇਕ ਨੌਜਵਾਨ ਸਾਈਕਲ ’ਤੇ ਆਪਣੇ ਦੋਸਤ ਨਾਲ ਥਾਣੇ ਦੇ ਨੇੜੇ ਖੜ੍ਹਾ ਸੀ। ਇਸ ਦੌਰਾਨ, ਉਸ ਨੇ ਇਕ ਈ-ਰਿਕਸ਼ਾ ਕਿਰਾਏ ’ਤੇ ਲਿਆ ਅਤੇ ਭਾਜਪਾ ਨੇਤਾ ਦੇ ਘਰ ’ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਭੱਜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜਲਦੀ ਹੀ ਇਸ ਘਟਨਾ ਸੰਬੰਧੀ ਵੱਡੇ ਖੁਲਾਸੇ ਕਰ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ