ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਅਧਿਕਾਰੀਆਂ ਨਾਲ ਕੀਤੀ ਬੈਠਕ

ਸੰਗਰੂਰ, 8 ਅਪ੍ਰੈਲ (ਧੀਰਜ ਪਸ਼ੋਰੀਆ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਸੰਬੰਧੀ ਸੱਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਖਤਮ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਨੂੰ ਲੈ ਕੇ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹਨ। ਕਣਕ ਦੀ ਖਰੀਦ ਲਈ 1864 ਖਰੀਦ ਕੇਂਦਰਾਂ ਤੋਂ ਇਲਾਵਾ 600 ਆਰਜੀ ਮੰਡੀਆਂ ਬਣਾਈਆਂ ਗਈਆਂ ਹਨ। ਕਿਸਾਨ ਦੀ ਕਣਕ ਵਿਕਣ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ। ਸੀ. ਸੀ. ਐਲ. 28894 ਕਰੋੜ ਰੁਪਏ ਆ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਛੁੱਟੀ ’ਤੇ ਨਹੀਂ ਜਾਵੇਗਾ।