JALANDHAR WEATHER

ਸਰਹੱਦੀ ਖੇਤਰ ਦੇ ਪਿੰਡਾਂ ਵਿਚਲੇ ਸਰਕਾਰੀ ਸਕੂਲਾਂ ਦਾ ਕੱਲ੍ਹ ਸਿੱਖਿਆ ਮੰਤਰੀ ਕਰਨਗੇ ਦੌਰਾ

ਖੇਮਕਰਨ, 8 ਅਪ੍ਰੈਲ (ਰਾਕੇਸ਼ ਬਿੱਲਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੱਲ੍ਹ 9 ਅਪ੍ਰੈਲ ਨੂੰ ਸਰਹੱਦੀ ਖੇਤਰ ਵਿਚਲੇ ਸਰਕਾਰੀ ਸਕੂਲਾਂ ਦਾ ਦੌਰਾ ਕਰਨਗੇ। ਇਹ ਉਨ੍ਹਾਂ ਦਾ ਇਸੇ ਹਫਤੇ ਦੂਸਰਾ ਦੌਰਾ ਹੋਵੇਗਾ।ਪਹਿਲੇ ਦੌਰੇ ਦੌਰਾਨ ਸਿੱਖਿਆ ਮੰਤਰੀ ਕੁਝ ਸਕੂਲਾਂ ਦਾ ਉਦਘਾਟਨ ਕਰ ਚੁੱਕੇ ਹਨ। ਇਸ ਸਬੰਧੀ ਹਲਕਾ ਵਿਧਾਇਕ ਦੇ ਪੀ. ਏ. ਹੀਰਾ ਸਿੰਘ ਭੁੱਲਰ ਨੇ ਦੱਸਿਆ ਕਿ ਵਿਧਾਇਕ ਸਰਵਨ ਸਿੰਘ ਧੁੰਨ ਦੇ ਯਤਨਾਂ ਸਦਕਾ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਵਿਚ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਿੱਖਿਆ ਮੰਤਰੀ ਕੱਲ੍ਹ ਸਰਹੱਦੀ ਪਿੰਡਾਂ ਮੱਸਤਗੜ੍ਹ, ਮਹਿੰਦੀਪੁਰ ਤੋਂ ਇਲਾਵਾ ਸਰਹੱਦੀ ਕਸਬਾ ਖੇਮਕਰਨ ਦੇ ਸਰਕਾਰੀ ਸਕੂਲਾਂ ਵਿਚ ਜਿਥੇ ਨਵੀਆਂ ਇਮਾਰਤਾਂ, ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ, ਉਥੇ ਬੱਚਿਆਂ ਨੂੰ ਮਿਲ ਕੇ ਸਿੱਖਿਆ ਦੇ ਮਿਆਰ ਨੂੰ ਜਾਨਣ ਦੀ ਕੋਸ਼ਿਸ਼ ਕਰਨਗੇ। ਇਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਉਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ