JALANDHAR WEATHER

ਮਨੋਰੰਜਨ ਕਾਲੀਆ ਮਾਮਲੇ 'ਚ ਦੋਵੇਂ ਮੁਲਜ਼ਮਾਂ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

ਜਲੰਧਰ, 8 ਅਪ੍ਰੈਲ-ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ 2 ਸ਼ੱਕੀਆਂ ਨੂੰ ਕਾਬੂ ਕੀਤਾ ਹੈ। ਸੂਤਰ ਦੱਸਦੇ ਹਨ ਕਿ ਕਾਬੂ ਕੀਤੇ ਵਿਅਕਤੀ ਗੜ੍ਹਾ ਅਤੇ ਭਾਰਗੋ ਕੈਂਪ ਖੇਤਰ ਦੇ ਹਨ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਕੱਲ੍ਹ ਜਲੰਧਰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕਰੇਗੀ। ਦੋ ਮੁਲਜ਼ਮ ਈ-ਰਿਕਸ਼ਾ ਆਟੋ ਚਾਲਕਾਂ ਨੂੰ ਪੰਜਾਬ ਪੁਲਿਸ ਨੇ 12 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਸੀ । ਉਹੀ ਈ-ਰਿਕਸ਼ਾ ਜਿਸ ਵਿਚ ਮੁਲਜ਼ਮਾਂ ਨੇ ਗ੍ਰਨੇਡ ਹਮਲਾ ਕੀਤਾ ਸੀ, ਪੁਲਿਸ ਨੇ ਬਰਾਮਦ ਕਰ ਲਿਆ ਸੀ। ਸੂਤਰਾਂ ਅਨੁਸਾਰ, ਜਲੰਧਰ ਪੁਲਿਸ ਬਾਕੀ ਦੋ ਮੁਲਜ਼ਮਾਂ ਦੀ ਭਾਲ ਲਈ ਦਿੱਲੀ ਵਿਚ ਛਾਪੇਮਾਰੀ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ