ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਫਰਲੋ

ਰੋਹਤਕ, (ਹਰਿਆਣਾ), 9 ਅਪ੍ਰੈਲ (ਰਾਮ ਸਿੰਘ ਬਰਾੜ)- ਗੁਰਮੀਤ ਰਾਮ ਰਹੀਮ ਨੂੰ ਅੱਜ ਸਵੇਰੇ ਸੁਨਾਰੀਆ ਜੇਲ੍ਹ ਤੋਂ 21 ਦਿਨਾਂ ਦੀ ਫਰਲੋ ’ਤੇ ਰਿਹਾਅ ਕੀਤਾ ਗਿਆ। ਇਸ ਤੋਂ ਪਹਿਲਾਂ, ਰਾਮ ਰਹੀਮ ਦਿੱਲੀ ਚੋਣਾਂ ਤੋਂ ਪਹਿਲਾਂ 30 ਦਿਨਾਂ ਦੀ ਪੈਰੋਲ ’ਤੇ ਬਾਹਰ ਆਇਆ ਸੀ। ਇਸ ਤਰ੍ਹਾਂ, ਰਾਮ ਰਹੀਮ ਪਿਛਲੇ ਚਾਰ ਸਾਲਾਂ ਵਿਚ 13ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਪਿਛਲੀ ਵਾਰ ਉਸ ਨੂੰ ਸਿਰਸਾ ਵਿਚ 10 ਦਿਨ ਰਹਿਣ ਦੀ ਇਜਾਜ਼ਤ ਮਿਲੀ ਸੀ। ਇਸ ਵਾਰ, 21 ਦਿਨਾਂ ਲਈ ਪੈਰੋਲ ’ਤੇ ਕੈਂਪ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਸੰਬੰਧੀ ਰਾਮ ਰਹੀਮ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਫਰਲੋ ਮਿਲਣ ਤੋਂ ਬਾਅਦ ਡੇਰਾ ਮੁਖੀ ਵੱਡੀ ਗਿਣਤੀ ਸੁਰੱਖਿਆ ਬਲਾਂ ਦੇ ਨਾਲ ਸੁਨਾਰੀਆ ਜੇਲ੍ਹ ਤੋਂ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ ਤੇ ਉਹ ਇਸ ਦੌਰਾਨ ਡੇਰੇ ਵਿਚ ਹੀ ਰੁਕੇਗਾ।