ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੰਡੇ ਜਾ ਰਹੇ ਹਨ ਵੀਜ਼ਾ ਲੱਗੇ ਪਾਸਪੋਰਟ


ਅੰਮ੍ਰਿਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)- ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜੱਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਵੰਡੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜੱਥਾ ਕੱਲ੍ਹ ਸਵੇਰੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ਅਤੇ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ। ਪਾਕਿਸਤਾਨੀ ਹਾਈ ਕਮਿਸ਼ਨ ਵਲੋਂ 7000 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।