JALANDHAR WEATHER

ਰੋਜ਼ਾਨਾ ਦੇ ਡਰਾਮਿਆਂ ਨਾਲੋਂ ਭਾਂਵੇ ਸਰਕਾਰ ਡੇਰਾ ਮੁਖੀ ਨੂੰ ਪੱਕਾ ਛੱਡ ਹੀ ਦੇਵੇ- ਜਥੇਦਾਰ ਗੜਗੱਜ

ਤਲਵੰਡੀ ਸਾਬੋ, (ਬਠਿੰਡਾ), 9 ਅਪ੍ਰੈਲ (ਰਣਜੀਤ ਸਿੰਘ ਰਾਜੂ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤਿੰਨ ਹਫ਼ਤਿਆਂ ਦੀ ਫ਼ਰਲੋ ਦਿਤੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਨ੍ਹਾਂ ਦੇ ਰੋਜ਼ਾਨਾ ਦੇ ਡਰਾਮਿਆਂ ਨਾਲੋਂ ਤਾਂ ਚੰਗਾ ਹੈ ਕਿ ਸਰਕਾਰ ਇਨ੍ਹਾਂ ਨੂੰ ਪੱਕੇ ਤੌਰ ’ਤੇ ਹੀ ਛੱਡ ਦੇਵੇ। ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਦੀ ਦਸਤਾਰਬੰਦੀ ਸਮਾਗਮ ’ਚ ਸ਼ਾਮਿਲ ਹੋਣ ਪੁੱਜੇ ਜਥੇਦਾਰ ਗੜਗੱਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਬਠਿੰਡਾ ਜੇਲ੍ਹ ’ਚ ਬੰਦ ਭਾਈ ਬਸੰਤ ਸਿੰਘ ਖਾਲਸਾ ਨੂੰ ਜੇਲ੍ਹ ਦੇ ਗੁਰਦੁਆਰਾ ਸਾਹਿਬ ’ਚ ਦਰਸ਼ਨ ਦੀਦਾਰੇ ਕਰਨ ਤੱਕ ਦੀ ਜੇਲ੍ਹ ਪ੍ਰਸ਼ਾਸਨ ਵਲੋਂ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ ਜਦੋਂਕਿ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਪਿਕਨਿਕ ਮਨਾਉਣ ਵਾਲਿਆਂ ਵਾਂਗ ਜੇਲ੍ਹ ’ਚੋਂ ਬਾਹਰ ਆ ਜਾਂਦਾ ਹੈ। ਬਸੰਤ ਸਿੰਘ ਖਾਲਸਾ ਨੂੰ ਜੇਲ੍ਹ ਦੇ ਗੁਰੂਘਰ ’ਚ ਜਾਣ ਦੀ ਇਜ਼ਾਜ਼ਤ ਨਾ ਦੇਣ ਦੇ ਮਾਮਲੇ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ’ਤੇ ਕਾਰਵਾਈ ਲੈ ਕੇ ਸਰਕਾਰ ਜਾਂ ਪ੍ਰਸ਼ਾਸਨ ਨਾਲ ਗੱਲ ਕਰਕੇ ਮਸਲੇ ਦਾ ਹੱਲ ਕਰਵਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ