ਕਾਲੀਆ ਦੇ ਘਰ ’ਤੇ ਹਮਲੇ ਸੰਬੰਧੀ ਨਵੀਂ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਜਲੰਧਰ, 9 ਅਪ੍ਰੈਲ- ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਪੁਲਿਸ ਐਕਸ਼ਨ ਮੋਡ ’ਚ ਆ ਗਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਦਿੱਲੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਬਾਰੇ ਕਾਲੀਆ ਨੇ ਖੁਲਾਸਾ ਕੀਤਾ ਹੈ ਕਿ ਇਕ ਸੀ.ਸੀ.ਟੀ.ਵੀ. ਫੁਟੇਜ ਵਿਚ ਦੋਸ਼ੀ ਕਾਲੇ ਬੁਰਕੇ ਵਿਚ ਦਿਖਾਈ ਦੇ ਰਿਹਾ ਹੈ, ਜਿਸ ਵਿਚ ਉਹ ਪਹਿਲਾਂ ਈ-ਰਿਕਸ਼ਾ ਦੇ ਅੱਗੇ ਬੈਠਦਾ ਹੈ ਅਤੇ ਬਾਅਦ ਵਿਚ ਉਹ ਈ-ਰਿਕਸ਼ਾ ਦੇ ਪਿੱਛੇ ਬੈਠਦਾ ਹੈ। ਇਸ ਦੇ ਨਾਲ ਹੀ ਇਸ ਘਟਨਾ ਸੰਬੰਧੀ ਇਕ ਹੋਰ ਨਵੀਂ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਕਾਲੀਆ ਦੇ ਘਰ ’ਤੇ ਹਮਲਾ ਕਰਨ ਤੋਂ ਬਾਅਦ, ਉਹ ਈ-ਰਿਕਸ਼ਾ ਤੋਂ ਹੇਠਾਂ ਉਤਰਦਾ ਹੈ ਅਤੇ ਪਿੱਛੇ ਬੈਠ ਜਾਂਦਾ ਹੈ। ਹੋਰ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਵਿਚ ਉਹ ਦਮੋਰੀਆ ਪੁਲ ਨੇੜੇ ਈ-ਰਿਕਸ਼ਾ ਤੋਂ ਹੇਠਾਂ ਉਤਰਦਾ ਹੈ ਅਤੇ ਰੇਲਵੇ ਸਟੇਸ਼ਨ ਵੱਲ ਤੁਰਦਾ ਹੈ।