ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ

ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਤਪਾ ਢਿਲਵਾਂ ਰੋਡ ਉਤੇ ਸਥਿਤ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਦਾ ਉਦਘਾਟਨ ਕਰਨ ਲਈ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ ਜਿਨ੍ਹਾਂ ਦੇ ਤਪਾ ਪਹੁੰਚਣ ਉਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐਸ.ਡੀ.ਐਮ. ਤਪਾ ਰਿਸ਼ਭ ਬਾਂਸਲ, ਐਸ.ਡੀ.ਐਮ. ਬਰਨਾਲਾ ਗੁਰਵੀਰ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਵਲੋਂ ਬੁੱਕੇ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ। ਬਿਰਧ ਆਸ਼ਰਮ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਵਿਸ਼ੇਸ਼ ਸਹਿਯੋਗ ਕੀਤਾ।